ਚੰਡੀਗੜ੍ਹ 'ਚ ਕੋਰੋਨਾ ਕਾਰਨ 5 ਹੋਰ ਮੌਤਾਂ, ਕੁੱਲ ਅੰਕੜਾ ਹੋਇਆ 68 - ਕੋਰੋਨਾ ਵਾਇਰਸ
ਚੰਡੀਗੜ੍ਹ: ਸਿਟੀ ਬਿਊਟੀਫੁਲ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਇੱਕ ਦਿਨ ਵਿੱਚ ਚੰਡੀਗੜ੍ਹ ਵਿੱਚ ਕੋਰੋਨਾ ਕਾਰਨ 5 ਮੌਤਾਂ ਹੋਈਆਂ ਹਨ ਜਿਸ ਤੋਂ ਬਾਅਦ ਮੌਤਾਂ ਦਾ ਅੰਕੜਾ 68 ਹੋ ਗਿਆ ਹੈ। ਇਸ ਦੇ ਨਾਲ ਹੀ ਇੱਕ ਦਿਨ ਵਿੱਚ 203 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਪੀੜਤਾਂ ਦਾ ਅੰਕੜਾ ਵਧ ਕੇ 5268 ਹੋ ਗਿਆ ਹੈ।