550ਵਾਂ ਪ੍ਰਕਾਸ਼ ਪੁਰਬ:ਅਕਾਲੀਆਂ ਨੇ ਚੁੱਕਿਆ ਸੁਲਤਾਨਪੁਰ ਲੋਧੀ ਨੂੰ ਸਫ਼ੈਦ ਸਿਟੀ ਬਣਾਉਣ ਦਾ ਬੀੜਾ - 550th birth anniversary
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪਕਾਸ਼ ਪੁਰਬ ਸਮਾਰੋਹ ਦੇ ਸਬੰਧ ਵਿੱਚ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿੱਚ ਚੱਲ ਰਹੇ ਧਾਰਮਕ ਸਮਾਗਮ 'ਚ ਬਾਦਲ ਪਰਿਵਾਰ ਨੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਲਤਾਨਪੁਰ ਲੋਧੀ ਨੂੰ ਸਫੈਦ ਪੇਂਟ ਕਰਨ ਦੀ ਸਾਰੀ ਸੇਵਾ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਉਣ ਦੀ ਮੰਗ ਕੀਤੀ।