ਜਲੰਧਰ ਦੀ 72 ਸਾਲਾ ਮਹਿਲਾ ਨੇ ਕੋਰੋਨਾ ਨੂੰ ਦਿੱਤੀ ਮਾਤ, ਪਹੁੰਚੀ ਘਰ - Jalandhar
ਜਲੰਧਰ: ਜ਼ਿਲ੍ਹੇ ਤੋਂ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ ਜਿੱਥੇ 72 ਸਾਲਾ ਸਵਰਣ ਕਾਂਤਾ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰ ਵਾਪਸ ਪਰਤੀ। ਘਰ ਪਰਤਣ 'ਤੇ ਲੋਕਾਂ ਨੇ ਮਹਿਲਾ ਦਾ ਢੋਲ ਵਜਾ ਕੇ ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ। ਬਜ਼ੁਰਗ ਮਹਿਲਾ ਵੱਲੋਂ ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤਣ ਕਰਕੇ ਖ਼ੁਸ਼ੀ ਦਾ ਮਾਹੌਲ ਹੈ। ਦੱਸਣਯੋਗ ਹੈ ਕਿ ਕਰੀਬ 20 ਦਿਨ ਪਹਿਲਾਂ ਸਵਰਨ ਕਾਂਤਾ ਨੂੰ ਕੋਰੋਨਾ ਦੀ ਰਿਪੋਰਟ ਪੌਜ਼ੀਟਿਵ ਆਉਣ 'ਤੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ 'ਤੇ ਡਾਕਟਰੀ ਦੇਖਭਾਲ ਤੋਂ ਬਾਅਦ ਪੂਰੀ ਤਰ੍ਹਾਂ ਠੀਕ ਹੋ ਗਈ। ਸਵਰਨ ਕਾਂਤਾ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਸੀ।