ਅਦਾਕਾਰ ਦੀਪ ਸਿੱਧੂ ਖ਼ਿਲਾਫ਼ ਮਾਮਲਾ ਦਰਜ - ਕੋਰੋਨਾ ਨਿਯਮਾਂ ਦੀ ਉਲੰਘਣਾ
ਫ਼ਰੀਦਕੋਟ: ਜ਼ਿਲ੍ਹਾ ਪੁਲਿਸ ਨੇ ਅਦਾਕਾਰ ਦੀਪ ਸਿੱਧੂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦਰਾਅਸਰ ਦੀਪ ਨੇ ਬੀਤੇ ਦਿਨ ਜੈਤੋ ਦੇ ਗੁਰਦੁਆਰਾ ਜੈਤੇਆਣਾ ਵਿਖੇ ਆਉਣ ’ਤੇ ਭਾਰੀ ਇਕੱਠ ਕੀਤਾ ਸੀ ’ਤੇ ਇਸ ਦੌਰਾਨ ਦੀਪ ਸਿੱਧੂ ਨੇ ਜਦੋਂ ਭਾਸ਼ਣ ਦਿੱਤਾ ਸੀ ਤਾਂ ਉਸ ਨੇ ਮਾਸਕ ਵੀ ਨਹੀਂ ਪਾਇਆ ਹੋਇਆ ਸੀ। ਜਿਸ ਕਾਰਨ ਦੀਪ ਸਿੱਧੂ ਖ਼ਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਪੁਲਿਸ ਅਫ਼ਸਰ ਨੇ ਕਿਹਾ ਕਿ ਦੀਪ ਸਿੱਧੂ ਦੇ ਨਾਲ ਆਏ ਵਿਅਕਤੀ ਦੀ ਵੀ ਪਛਾਣ ਕੀਤੀ ਜਾ ਰਹੀ ਹੈ ਜਿਸ ਮਗਰੋਂ ਉਹਨਾਂ ’ਤੇ ਵੀ ਕਾਰਵਾਈ ਕੀਤੀ ਜਾਵੇਗੀ।
Last Updated : May 24, 2021, 5:14 PM IST