'ਅੰਮ੍ਰਿਤਸਰ 'ਚ ਸ਼ਨੀਵਾਰ ਤੇ ਐਤਵਾਰ ਮੁਕੰਮਲ ਕਰਫਿਊ ਕੀਤਾ ਜਾਵੇਗਾ ਲਾਗੂ' - unlock
ਅੰਮ੍ਰਿਤਸਰ: ਸ਼ਹਿਰ ਵਿੱਚ ਸ਼ਨੀਵਾਰ, ਐਤਵਾਰ ਅਤੇ ਜਨਤਕ ਛੁੱਟੀਆਂ ਵਾਲੇ ਦਿਨ ਮੁੜ ਤੋਂ ਕਰਫਿਊ ਲੱਗੇਗਾ। ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਏਸੀਪੀ ਦੇਵ ਦੱਤ ਸ਼ਰਮਾ ਨੇ ਦੱਸਿਆ ਕਿ ਪੂਰੀ ਤਰ੍ਹਾਂ ਸ਼ਹਿਰ ਵਿੱਚ ਬੰਦ ਰਹੇਗਾ। ਸਿਰਫ਼ ਈ-ਪਾਸ ਵਾਲੇ ਲੋਕਾਂ ਨੂੰ ਆਉਣ ਜਾਣ ਦੀ ਆਗਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਹੰਗਾਮੀ ਹਾਲਤ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਲੋਕਾਂ ਦੀ ਮਦਦ ਲਈ ਤਿਆਰ ਹੈ।