10 ਮਈ ਨੂੰ ਹੁਸ਼ਿਆਰਪੁਰ ਤੋਂ 2000 ਗੱਡੀਆਂ ਦਾ ਕਾਫਲਾ ਦਿੱਲੀ ਲਈ ਹੋਵੇਗਾ ਰਵਾਨਾ - ਕਿਸਾਨੀ ਸੰਘਰਸ਼
ਹੁਸ਼ਿਆਰਪੁਰ: ਭਾਰਤੀ ਕਿਸਾਨ ਯੂਨੀਅਨ ਦੁਆਬਾ ਦੀ ਮੀਟਿੰਗ ਜ਼ਿਲ੍ਹੇ ਦੇ ਬਲਾਕ ਮਾਹਿਲਪੁਰ ਅਧੀਨ ਪੈਂਦੇ ਪਿੰਡ ਚੇਲਾ ਵਿਖੇ ਹੋਈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਇਹ ਮੀਟਿੰਗ ਦੁਕਾਨਾਂ ਖੁੱਲ੍ਹਵਾਉਣ ਲਈ ਕੀਤੀ ਗਈ ਸੀ ਜੋ ਕਿ ਸਫ਼ਲ ਰਹੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨਜੀਤ ਸਿੰਘ ਰਾਏ ਨੇ ਕਿਹਾ ਕਿ 10 ਮਈ ਨੂੰ ਕਰੀਬ 2000 ਗੱਡੀਆਂ ਦਾ ਕਾਫਲਾ ਹੁਸ਼ਿਆਰਪੁਰ ਤੋਂ ਦਿੱਲੀ ਲਈ ਰਵਾਨਾ ਹੋਵੇਗਾ ਤੇ ਉਨ੍ਹਾਂ ਹੋਰ ਕਿਹਾ ਕਿ ਇਹ ਸੰਘਰਸ਼ ਇੰਨੀ ਦੇਰ ਖਤਮ ਨਹੀਂ ਹੋਵੇਗਾ ਜਿੰਨੀ ਦੇਰ ਮੋਦੀ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ।