ਪਠਾਨਕੋਟ ਦੇ ਸਰਕਾਰੀ ਹਸਪਤਾਲ ਦੀ ਪਹਿਲੀ ਮੰਜ਼ਿਲ 'ਤੇ ਲੱਗੀ ਅੱਗ - ਸਟੋਰ ਦੇ ਵਿੱਚ ਅਚਾਨਕ ਅੱਗ ਲੱਗ ਗਈ
🎬 Watch Now: Feature Video
ਪਠਾਨਕੋਟ: ਪਠਾਨਕੋਟ ਦੇ ਸਰਕਾਰੀ ਹਸਪਤਾਲ(government hospital in Pathankot) ਦੇ ਵਿੱਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਸਿਵਲ ਸਰਜਨ ਦਫ਼ਤਰ ਦੇ ਨਾਲ ਲੱਗਦੇ ਸਟੋਰ ਦੇ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਦੇ ਚਲਦੇ ਹਸਪਤਾਲ ਵਿਭਾਗ ਨੇ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ। ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਪਰ ਨੁਕਸਾਨ ਕਿੰਨਾ ਹੋਇਆ ਹੈ ਇਸ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।