ਪੰਜਾਬ

punjab

ETV Bharat / videos

ਵੱਡੀ ਗਿਣਤੀ ’ਚ ਲੋਕਾਂ ਨੇ 'ਆਪ' ਦਾ ਫੜਿਆ ਝਾੜੂ - ਅੰਮ੍ਰਿਤਸਰ

By

Published : Aug 2, 2021, 4:52 PM IST

ਅੰਮ੍ਰਿਤਸਰ: ਜ਼ਿਲ੍ਹੇ ਦੇ ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਸੇਵਾਦਾਰ ਸੋਨੂੰ ਜਾਫਰ ਦੀ ਅਗਵਾਈ ਹੇਠ ਸੈਂਕੜੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ। ਇਸ ਦੌਰਾਨ ਸੋਨੂੰ ਜਾਫਰ ਨੇ ਕਿਹਾ ਕਿ ਲੋਕ ਸਮਝਦਾਰ ਹੋ ਗਏ ਹਨ ਅਤੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਪ ਨਾਲ ਜੁੜਨਾ ਚਾਹੁੰਦੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਸਿਰਫ ਕੁਰਸੀ ਚਾਹੀਦੀ ਸੀ ਜੋ ਉਨ੍ਹਾਂ ਨੂੰ ਮਿਲ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਇਹ ਫੇਰਬਦਲ ਪ੍ਰਸ਼ਾਂਤ ਕਿਸ਼ੋਰ ਦੀ ਚਾਲ ਹੈ ਜੋ ਸਾਰਿਆ ਸਾਹਮਣੇ ਜਲਦ ਆਵੇਗਾ।

ABOUT THE AUTHOR

...view details