ਡਿਪਟੀ ਕਮਿਸ਼ਨਰ ਨੇ ਮਾਈ ਭਾਗੋ ਨਰਸਿੰਗ ਕਾਲਜ 'ਚ ਬਣੇ ਕੁਆਰੰਟਾਈਨ ਸੈਂਟਰ ਦਾ ਕੀਤਾ ਦੌਰਾ - ਸ੍ਰੀ ਹਜ਼ੂਰ ਸਾਹਿਬ ਨਾਂਦੇੜ
ਤਰਨ ਤਾਰਨ: ਪਰਦੀਪ ਕੁਮਾਰ ਸੱਭਰਵਾਲ ਨੇ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਗਏ ਕੁਆਰੰਟਾਈਨ ਸੈਂਟਰ ਦਾ ਦੌਰਾ ਕੀਤਾ ਤੇ ਇੱਥੇ ਰਹਿ ਰਹੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਵਾਪਸ ਆਏ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਵਾਪਸ ਆਉਣ ਵਾਲੇ ਜ਼ਿਲ੍ਹੇ ਦੇ 167 ਸ਼ਰਧਾਲੂਆਂ ਨੂੰ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਗਏ ਕੁਆਰੰਟਾਈਨ ਸੈਂਟਰ ਵਿਖੇ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਆਰੰਟਾਈਨ ਸੈਂਟਰ ਵਿੱਚ ਰਹਿ ਰਹੇ ਲੋਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਖਾਣ-ਪੀਣ ਅਤੇ ਮੈਡੀਕਲ ਸਹਾਇਤਾ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਸਾਰੇ ਸ਼ਰਧਾਲੂਆਂ ਦੀ ਜਾਂਚ ਲਈ ਸੈਂਪਲ ਲਏ ਗਏ ਹਨ। ਜੇਕਰ ਕਿਸੇ ਵਿਅਕਤੀ ਦਾ ਸੈਂਪਲ ਪੌਜ਼ੀਟਿਵ ਆਇਆ ਤਾਂ ਉਸ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਕਰਵਾਇਆ ਜਾਵੇਗਾ।