ਸੁਣੋ ਮੀਟਿੰਗ ’ਚ ਪਹੁੰਚੇ ਵਿਧਾਇਕ ਸੰਧਵਾ ਨੇ ਕੀ ਕਿਹਾ... - 32 ਕਿਸਾਨ ਜਥੇਬੰਦੀਆਂ
ਚੰਡੀਗੜ੍ਹ: ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਲਈ ਦਿੱਲੀ ਸਰਹੱਦ ’ਤੇ ਡਟੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ (Farmers' organizations) ਵੱਲੋਂ ਅੱਜ ਭਾਜਪਾ ਨੂੰ ਛੱਡ ਬਾਕੀ ਸਿਆਸੀ ਪਾਰਟੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਇਸ ਮੀਟਿੰਗ ਚ ਸ਼ਾਮਲ ਹੋਣ ਲਈ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਗੱਲਬਾਤ ਹੋਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਕਹਿਣਗੇ , ਤੇ ਕੁਝ ਉਹ ਸੁਝਾਅ ਰੱਖਣਗੇ। ਉਨ੍ਹਾਂ ਕਿਹਾ ਕਿ ਉਹ ਵੀ ਕਿਸਾਨ ਹਨ ਅਤੇ ਸਮਾਜ ਦੋ ਫਾੜ ਨਾ ਹੋਵੇ ਅਤੇ ਨਾ ਗਵਰਨਰ ਰਾਜ ਲਾਗੂ ਹੋਵੇ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਲਈ ਅਸੀਂ ਇਸ ਗੱਲ ਦਾ ਸਮਰਥਨ ਕਰਦੇ ਹਾਂ।