ਕੈਂਸਰ ਹਸਪਤਾਲ ਨੂੰ ਕੋਵਿਡ ਸੈਂਟਰ ਬਣਾਉਣ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ - ਡਿਪਟੀ ਕਮਿਸ਼ਨਰ
ਬਠਿੰਡਾ: ਕੈਂਸਰ ਹਸਪਤਾਲ ਨੂੰ ਕੋਰੋਨਾ ਸੈਂਟਰ ਬਣਾਏ ਜਾਣ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੱਲੋਂ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ ਖ਼ਿਲਾਫ਼ ਲੜਨ ਵਿੱਚ ਅਸਮਰਥ ਰਹੀ ਹੈ। ਲੋਕ ਬਿਮਾਰੀ ਨਾਲ ਜੂਝ ਰਹੇ ਨੇ ਅਤੇ ਪੰਜਾਬ ਦੇ ਮੁੱਖ ਮੰਤਰੀ ਮਹਿਲਾਂ ਵਿੱਚ ਬਹਿ ਕੇ ਬਿਆਨ ਜਾਰੀ ਕਰ ਰਹੇ ਹਨ। ਉਨ੍ਹਾਂ ਬਠਿੰਡਾ ਦੇ ਕੈਂਸਲ ਹਸਪਤਾਲ ਨੂੰ ਕੋਰੋਨਾ ਸੈਂਟਰ ਵਿੱਚ ਤਬਦੀਲ ਕਰ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਕੋਰੋਨਾ ਬੀਮਾਰੀ ਨਾਲ ਤਾਂ ਨਜਿੱਠ ਨਹੀਂ ਸਕੀ ਹੁਣ ਲੋਕਾਂ ਨੂੰ ਸਹੂਲਤ ਦੇਣ ਵਾਲੇ ਕੈਂਸਰ ਹਸਪਤਾਲ ਨੂੰ ਵੀ ਕੋਰੋਨਾ ਸੈਂਟਰ ਵਿੱਚ ਤਬਦੀਲ ਕਰ ਦਿੱਤਾ ਹੈ। ਜਿਸ ਕਾਰਨ ਕੈਂਸਰ ਮਰੀਜ਼ਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਰਿਫਾਇਨਰੀ ਵਿੱਚ ਕੰਪਰੈਸਰ ਲਗਾ ਆਕਸੀਜਨ ਪਲਾਂਟ ਚਾਲੂ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਆਕਸੀਜਨ ਦੀ ਕਮੀ ਤੋਂ ਬਚਾਇਆ ਜਾ ਸਕੇ।