ਲਖੀਮਪੁਰ ਮਾਮਲਾ: 'ਆਪ' ਆਗੂਆਂ ਨੇ ਕੀਤਾ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ - ਤਰਨਤਾਰਨ
ਤਰਨਤਾਰਨ: ਲਖੀਮਪੁਰ ਦੀ ਦਰਦਨਾਕ ਘਟਨਾ ਮਾਮਲੇ ਚ ਆਮ ਆਦਮੀ ਪਾਰਟੀ ਦੀ ਹਲਕਾ ਖੇਮਕਰਨ ਦੀ ਸੀਨੀਅਰ ਟੀਮ ਵੱਲੋਂ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਲਖੀਮਪੁਰ ਖੀਰੀ ਚ ਕਿਸਾਨਾਂ ’ਤੇ ਕੀਤੇ ਅੱਤਿਆਚਾਰ ਘਟਨਾ ਦੀ ਨਿੰਦਾ ਕਰਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਲਖੀਮਪੁਰ ਚ ਜੋ ਕਤਲੇਆਮ ਦੀ ਘਟਨਾ ਹੋਈ ਹੈ ਉਸ ਨਾਲ ਕਿਸਾਨਾਂ ਦੇ ਹਿਰਦੇ ਵਲੂੰਧਰੇ ਗਏ ਹਨ। ਮਾਮਲੇ ਸਬੰਧੀ ਕੇਂਦਰ ਸਰਕਾਰ ਨੂੰ ਕੜੀ ਕਾਰਵਾਈ ਕਰਨੀ ਚਾਹੀਦੀ ਹੈ। ਜੇਕਰ ਸਰਕਾਰ ਕਿਸੇ ਸਖਤ ਐਕਸ਼ਨ ਵਿਚ ਨਾ ਆਈ ਤਾਂ ਆਮ ਆਦਮੀ ਪਾਰਟੀ ਇਸੇ ਤਰੀਕੇ ਨਾਲ ਪ੍ਰਦਰਸ਼ਨ ਕਰਦੀ ਰਹੇਗੀ।