ਬਿਜਲੀ ਦੇ ਬਿੱਲਾਂ ਨੂੰ ਲੈ ਕੇ 'ਆਪ' ਨੇ ਘੇਰੀ ਸੂਬਾ ਸਰਕਾਰ - electricity bill
ਫ਼ਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਲੌਕਡਾਊਨ ਵਿੱਚ ਲੋਕਾਂ 'ਤੇ ਥੋਪੇ ਜਾ ਰਹੇ ਬਿਜਲੀ ਦੇ ਬਿੱਲਾਂ ਅਤੇ ਕੱਟੇ ਗਏ ਨੀਲੇ ਕਾਰਡਾਂ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਵੱਲੋਂ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਸੌਪਿਆ ਗਿਆ। ਪਾਰਟੀ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਆਪ ਦੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਲੌਕਡਾਊਨ ਅਤੇ ਕਰਫ਼ਿਊ ਦੀ ਸਥਿਤੀ ਵਿੱਚ ਤਿੰਨ ਮਹੀਨਿਆਂ ਤੋਂ ਬੰਦ ਪਏ ਰੁਜ਼ਗਾਰ ਅਤੇ ਆਰਥਿਕ ਮੰਦੀ ਦਾ ਸ਼ਿਕਾਰ ਹੋਈ ਆਮ ਜਨਤਾ ਨੂੰ ਬਿਜਲੀ ਦੇ ਬਿੱਲ ਭੇਜ ਕੇ ਬੋਝ ਪਾਇਆ ਜਾ ਰਿਹਾ ਹੈ। ਜਿਸ ਕਾਰਨ ਸੂਬੇ ਭਰ ਵਿੱਚ ਵਪਾਰ ਬੰਦ ਹੋਣ ਦੇ ਕਿਨਾਰੇ ਹੈ। ਆਪ ਆਗੂਆਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਆਮ ਲੋਕਾਂ ਦੇ ਭੇਜੇ ਗਏ ਪਿਛਲੇ ਤਿੰਨ ਮਹੀਨਿਆਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾਣ ਅਤੇ ਕੱਟੇ ਗਏ ਨੀਲੇ ਕਾਰਡ ਧਾਰਕ ਦੇ ਨਾਂਅ ਦੁਬਾਰਾ ਸ਼ਾਮਲ ਕੀਤੇ ਜਾਣ।