ਅਕਾਲੀ ਦਲ ਅਤੇ 'ਆਪ' ਤੋਂ ਦੁਖੀ ਪਰਿਵਾਰ ਫੜ ਰਹੇ ਨੇ ਕਾਂਗਰਸ ਦਾ ਪੱਲਾ- ਬਿਕਰਮ ਮੋਫਰ
ਮਾਨਸਾ: ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਕੁਝ ਹੀ ਸਮਾਂ ਰਹਿ ਗਿਆ ਹੈ। ਉੱਥੇ ਹੀ ਦੂਜੇ ਪਾਸੇ ਨਰਾਜ਼ਗੀਆਂ ਦੇ ਚੱਲਦੇ ਆਪਣੀ ਪਾਰਟੀ ਨੂੰ ਛੱਡ ਦੂਜੀ ਪਾਰਟੀਆਂ ਚ ਸ਼ਾਮਲ ਹੋ ਰਹੇ ਹਨ। ਇਸੇ ਤਰ੍ਹਾਂ ਹੀ ਸਰਦੂਲਗੜ੍ਹ ਹਲਕੇ ਤੋਂ ਸੈਂਕੜੇ ਵਰਕਰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਚ ਸ਼ਾਮਲ ਹੋਏ ਹਨ। ਕਾਂਗਰਸ ਪਾਰਟੀ ਚ ਸ਼ਾਮਲ ਹੋਏ ਲੋਕਾਂ ਦਾ ਕਹਿਣਾ ਹੈ ਕਿ ਉਹ ਕਾਂਗਰਸ ਦੀਆਂ ਨੀਤੀਆਂ ਦੇ ਨਾਲ ਜੁੜਨਾ ਚਾਹੁੰਦੇ ਹਨ। ਦੱਸ ਦਈਏ ਕਿ ਇਨ੍ਹਾਂ ਵਰਕਰਾਂ ਨੂੰ ਪਾਰਟੀ ’ਚ ਕਾਂਗਰਸੀ ਸਰਦੂਲਗੜ੍ਹ ਤੋਂ ਉਮੀਦਵਾਰ ਬਿਕਰਮ ਮੋਫਰ ਨੇ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਕਾਂਗਰਸ ਪਾਰਟੀ ਦੇ ਨਾਲ ਜੁੜਨ ਦੇ ਲਈ ਵਰਕਰ ਅੱਗੇ ਆ ਰਹੇ ਹਨ ਅਤੇ ਪਿੰਡਾਂ ਦੇ ਵਿਚ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।