ਭਗਵੰਤ ਮਾਨ ਨੇ ਲੋਕਾਂ ਨੂੰ ਕੀਤੀ ਇਹ ਅਪੀਲ - Punjab Assembly Election 2022
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ ਉਮੀਦਵਾਰਾਂ ਵੱਲੋਂ ਲਗਾਤਾਰ ਨਾਮਜ਼ਦਗੀ ਪੱਤਰ ਭਰੇ ਜਾ ਰਹੇ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਵੱਜੋਂ ਐਲਾਨੇ ਗਏ ਉਮੀਦਵਾਰ ਭਗਵੰਤ ਮਾਨ ਵੀ ਅੱਜ ਧੂਰੀ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਾਨ ਨੇ ਧੂਰੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਵੋਟਾਂ ਪਾ ਕੇ ਆਪਣਾ ਹੀ ਰਿਕਾਰਡ ਤੋੜ ਦੇਣ ਤਾਂ ਜੋ ਲੋਕ ਧੂਰੀ ਵਾਸੀਆਂ ਦੀਆਂ ਉਦਾਹਰਣਾਂ ਦੇਣ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਹਰ ਵਾਰ ਧੂਰੀ ਵਾਸੀਆਂ ਨੇ ਉਹਨਾਂ ਦਾ ਮਾਣ ਵਧਾਇਆ ਹੈ ਤੇ ਇਸ ਵਾਰ ਵੀ ਉਹ ਡੱਟ ਕੇ ਸਾਥ ਦੇਣਗੇ।
Last Updated : Jan 29, 2022, 12:36 PM IST