267 ਸਰੂਪਾਂ ਦੇ ਮਾਮਲੇ 'ਚ ਬਾਦਲ ਪਰਿਵਾਰ ਨੂੰ ਸਿੱਖ ਪੰਥ 'ਚੋਂ ਛੇਕਿਆ ਜਾਵੇ: 'ਆਪ' - 267 ਸਰੂਪਾਂ ਦੇ ਮਾਮਲੇ 'ਚ ਬਾਦਲ ਪਰਿਵਾਰ ਨੂੰ ਸਿੱਖ ਪੰਥ 'ਚੋਂ ਛੇਕਿਆ ਜਾਵੇ: 'ਆਪ'
ਅੰਮ੍ਰਿਤਸਰ: ਸ਼੍ਰੋਣਮੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਿਕਾਰਡ 'ਚੋਂ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ 'ਆਪ' ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੀ ਟਿੱਪਣੀ ਦਾ ਹਵਾਲਾ ਦਿੰਦੇ ਹੋਏ ਕਿਹਾ ਇਸ ਮਾਮਲੇ ਵਿੱਚ ਬਾਦਲ ਪਰਿਵਾਰ ਨੂੰ ਪੰਥ ਵਿੱਚੋਂ ਛੇਕਿਆ ਜਾਵੇ।