ਕੈਪਟਨ ਸਰਕਾਰ 'ਤੇ ਮੀਂਹ ਵਾਂਗ ਵਰ੍ਹੇ ਹਰਪਾਲ ਚੀਮਾ
ਪੰਜਾਬ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੇ ਦੌਰਾਨ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫੋਨ ਵੰਡਣ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਹੁਣ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਪਹਿਲੇ ਫੇਸ ਵਿੱਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਫ਼ੋਨ ਦਿੱਤੇ ਜਾਣਗੇ। ਦੱਸਣਯੋਗ ਹੈ ਕਿ ਇਸ ਉੱਤੇ ਸ਼ਰਤਾਂ ਵੀ ਲਾਗੂ ਕੀਤੀਆਂ ਗਈਆਂ ਹਨ, ਜਿਸ 'ਤੇ ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਧੋਖਾ ਦਿੱਤਾ ਜਾ ਰਿਹਾ ਹੈ ਜਦੋਂ ਕਿ ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਸਾਰੇ ਨੌਜਵਾਨਾਂ ਨੂੰ ਸਮਾਰਟਫੋਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਸੀਮਤ ਕੀਤਾ ਜਾ ਰਿਹਾ ਹੈ ਜਿਵੇਂ ਕਿ ਕਰਜ਼ ਮੁਆਫ਼ੀ ਦੀ ਸਕੀਮ ਨੂੰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਦੇਸ਼ ਦੇ ਵਿੱਚ ਸਾਰੇ ਸੂਬਿਆਂ ਦੇ ਵਿੱਚ ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ ਅਤੇ ਦੇਸ਼ ਦੇ ਵਿੱਚ ਅਨੇਕਤਾ ਦੇ ਵਿੱਚ ਏਕਤਾ ਦੀ ਗੱਲ ਕੀਤੀ ਜਾਂਦੀ ਹੈ ਇਸ ਲਈ ਕਿਸੇ ਵੀ ਭਾਸ਼ਾ ਨੂੰ ਪੂਰੇ ਦੇਸ਼ 'ਤੇ ਥੋਪਿਆ ਨਹੀਂ ਜਾਣਾ ਚਾਹੀਦਾ।