ਆਪ ਵਿਧਾਇਕ ਕੁਲਤਾਰ ਸੰਧਵਾ ਨੇ ਕੀਤੀ ਇਹ ਮੰਗ - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ
ਚੰਡੀਗੜ੍ਹ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਸ੍ਰੀ ਤੇਗ ਬਹਾਦਰ ਦੀਆਂ ਸਿੱਖਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਇਹ ਇਜਲਾਸ ਸੱਦਿਆ ਗਿਆ ਜੋ ਕਿ ਸਹੀ ਗੱਲ ਹੈ ਪਰ ਪੰਜਾਬ ਸਰਕਾਰ ਲੋਕਾਂ ਦੇ ਦੁਖ ਦਰਦ ਬਾਰੇ ਕੋਈ ਗੱਲ ਨਹੀਂ ਕਰ ਰਹੀ ਹੈ। ਇਸ ਤੋਂ ਪੰਜਾਬ ਸਰਕਾਰ ਭੱਜ ਰਹੀ ਹੈ। ਜਿਸ ਕਾਰਨ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਇਹ ਇਜਲਾਸ ਨੂੰ ਇੱਕ ਤੋਂ ਜਿਆਦਾ ਦਿਨ ਦਾ ਹੋਣਾ ਚਾਹੀਦਾ ਸੀ। ਤਾਂ ਜੋ ਆਗੂਆਂ ਵੱਲੋਂ ਲੋਕਾਂ ਦੀ ਗੱਲਾਂ ਨੂੰ ਰੱਖਿਆ ਜਾ ਸਕੇ।