ਜ਼ਹਿਰਲੀ ਸ਼ਰਾਬ ਨੂੰ ਲੈ ਕੇ ਆਪ ਨੇ ਕੀਤਾ ਰੋਸ ਪ੍ਰਦਰਸ਼ਨ - ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜ
ਗੁਰਦਾਸਪੁਰ: ਜ਼ਹਿਰਲੀ ਸ਼ਰਾਬ ਮਾਮਲੇ ਨੂੰ ਲੈ ਕੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੇ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਆਬਕਾਰੀ ਮਹਿਕਮਾ ਅਤੇ ਗ੍ਰਹਿ ਵਿਭਾਗ ਹੈ। ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਬਣਦੀ ਹੈ।