ਸ਼ਰਾਬ ਮਾਮਲਾ: ਆਪ ਨੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - aap protest punjab
ਪਟਿਆਲਾ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਵਿਰੁੱਧ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਆਪ ਦੇ ਹਲਕਾ ਘਨੌਰ ਦੇ ਇੰਚਾਰਜ ਨੈਬ ਸਿੰਘ ਮੰਨੂੰ ਦੀ ਅਗਵਾਈ ਹੇਠ ਕਾਂਗਰਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਰਾਬ ਦਾ ਗੈਰਕਾਨੂੰਨੀ ਧੰਦਾ ਰਾਜਨੀਤਕ ਆਗੂਆਂ ਦੀ ਸ਼ਹਿ ’ਤੇ ਧੜਾਧੜ ਚੱਲ ਰਿਹਾ ਹੈ। ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਸਿਰਫ ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕਰਨਾ ਬੇਇਨਸਾਫੀ ਹੈ। ਉਨ੍ਹਾਂ ਸਰਕਾਰ ਪਾਸੋਂ ਘਟੋ-ਘੱਟ 20 ਲੱਖ ਰੁਪਏ ਦੀ ਰਾਸ਼ੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਸੀਬੀਆਈ ਨੂੰ ਸੌਂਪਣੀ ਚਾਹੀਦੀ ਹੈ।