'ਪੀਐੱਮ ਮੋਦੀ ਦੀ ਰੈਲੀ ਰੱਦ ਹੋਣਾ ਪੰਜਾਬ ਦੇ ਲੋਕਾਂ ਦੀ ਜਿੱਤ' - ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਵਰਤੀ
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ (Prime Minister Narendra Modi's Ferozepur rally canceled) ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਜਸਮਨ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਰੱਦ ਹੋਣਾ ਪੰਜਾਬ ਦੇ ਲੋਕਾਂ ਦੀ ਇੱਕ ਵੱਡੀ ਜਿੱਤ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਵਿਰੋਧ ਵੇਖਦਿਆਂ ਹੋਇਆ ਪ੍ਰਧਾਨ ਮੰਤਰੀ ਮੋਦੀ ਨੂੰ ਮਜਬੂਰਨ ਆਪਣੀ ਰੈਲੀ ਰੱਦ ਕਰਨੀ ਪਈ ਹੈ। ਦੂਜੇ ਪਾਸੇ ਗ੍ਰਹਿ ਮੰਤਰਾਲੇ ਨੇ ਸਰਕਾਰ ਨੂੰ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਵਰਤੀ ਗਈ ਹੈ, ਜਿਸ ਕਾਰਨ ਇਸ ਦਾ ਜਵਾਬ ਦਿੱਤਾ ਜਾਵੇ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਫਿਰੋਜ਼ਪੁਰ ਰੈਲੀ ਦੌਰਾਨ ਕਈ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਾ ਸੀ।