AAP ਵਰਕਰਾਂ ਨੇ ਸਾੜਿਆ ਭਾਜਪਾ ਆਗੂ ਮੀਨਾਕਸ਼ੀ ਲੇਖੀ ਦਾ ਪੁਤਲਾ - ਭਾਜਪਾ ਆਗੂ ਮੀਨਾਕਸ਼ੀ ਲੇਖੀ
ਅੰਮ੍ਰਿਤਸਰ: ਇਨ੍ਹੀਂ ਦਿਨੀਂ ਦਿੱਲੀ ਦੇ ਵਿੱਚ ਮਾਨਸੂਨ ਸੈਸ਼ਨ ਚੱਲ ਰਿਹਾ ਹੈ। ਇਸ ਦੌਰਾਨ ਦਿੱਲੀ ਵਿੱਚ ਭਾਜਪਾ ਆਗੂ ਮੀਨਾਕਸ਼ੀ ਲੇਖੀ ਵੱਲੋਂ ਕਿਸਾਨਾਂ ਦੇ ਉੱਤੇ ਟਿੱਪਣੀ ਕਰਦੇ ਹੋਏ ਕਿਹਾ ਗਿਆ ਕਿ ਇਹ ਕਿਸਾਨ ਨਹੀਂ ਗੁੰਡਾ ਅਨਸਰ ਹਨ। ਇਸ ਦੇ ਰੋਸ ਵੱਜੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਅੰਮ੍ਰਿਤਸਰ ਭੰਡਾਰੀ ਪੁਲ ’ਤੇ ਮਿਨਾਕਸ਼ੀ ਲੇਖੀ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਲਗਾਤਾਰ ਹੀ ਭਾਜਪਾ ਦੇ ਆਗੂਆਂ ਵੱਲੋਂ ਇਸ ਤਰ੍ਹਾਂ ਦੇ ਬਿਆਨਬਾਜ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੀਨਾਕਸ਼ੀ ਲੇਖੀ ਵੱਲੋਂ ਜਾਣਬੁੱਝ ਕੇ ਇਸ ਤਰ੍ਹਾਂ ਦਾ ਬਿਆਨ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅਗਰ ਮੀਨਾਕਸ਼ੀ ਲੇਖੀ ਨੂੰ ਬਰਖਾਸਤ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਇਸ ਤੋਂ ਵੀ ਵੱਡਾ ਸੰਘਰਸ਼ ਵਿੱਢੇਗੀ।