ਸਕਾਲਰਸ਼ਿਪ ਘੋਟਾਲੇ ਦੇ ਵਿਰੋਧ ਵਿੱਚ 20 ਅਕਤੂਬਰ ਨੂੰ ਪ੍ਰਦਰਸ਼ਨ ਕਰੇਗੀ ਏਬੀਵੀਪੀ- ਭਨੋਟ - ਏਬੀਵੀਪੀ
ਚੰਡੀਗੜ੍ਹ: ਐਸਸੀ/ਐਸਟੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਹੋਏ ਘੁਟਾਲੇ ਨੂੰ ਲੈ ਕੇ ਸਾਧੂ ਸਿੰਘ ਧਰਮਸੋਤ ਨੂੰ ਮਿਲੀ ਕਲੀਨ ਚਿੱਟ ਉੱਤੇ ਏਬੀਵੀਪੀ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ਵਿੱਚ ਏਬੀਵੀਪੀ ਦੀ ਜਨਰਲ ਸਕੱਤਰ ਦਿਕਸ਼ਾ ਭਨੋਟ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਹੋਏ ਕਰੋੜਾਂ ਦੇ ਘੁਟਾਲੇ ਦੇ ਇਲਜ਼ਾਮ ਕੈਬਿਨੇਟ ਮੰਤਰੀ ਧਰਮਸੋਤ ਉੱਤੇ ਲੱਗੇ ਸਨ ਜਿਸ ਨੂੰ ਪੰਜਾਬ ਸਰਕਾਰ ਬਚਾਉਣ ਦੀ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇਹ ਸਕੈਮ ਸਾਹਮਣੇ ਆਇਆ ਹੈ ਉਸ ਤੋਂ ਬਾਅਦ ਲਗਾਤਾਰ ਪੰਜਾਬ ਸਰਕਾਰ ਦੇ ਵੱਲੋਂ ਕੈਬਿਨੇਟ ਮੰਤਰੀ ਧਰਮਸੋਤ ਨੂੰ ਬਚਾਉਣ ਦੀ ਕਵਾਇਦ ਕੀਤੀ ਹੈ ਇਸ ਦੇ ਵਿਰੋਧ ਵਿੱਚ ਏਬੀਵੀਪੀ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਇਸ ਦਾ ਵਿਰੋਧ ਕੀਤਾ ਹੈ ਅਤੇ ਹੁਣ ਇਕ ਵੱਡਾ ਵਿਰੋਧ ਉਲੀਕਣ ਜਾ ਰਹੇ ਹਾਂ। ਉਨ੍ਹਾਂ ਦੱਸਿਆ ਕਿ ਇਸ ਸਕੈਮ ਦੇ ਵਿਰੋਧ ਵਿੱਚ ਵੀ ਅਕਤੂਬਰ ਨੂੰ ਚੰਡੀਗੜ੍ਹ ਵਿਖੇ ਇੱਕ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਵੀ ਕੀਤਾ ਜਾਵੇਗਾ।