ਕੋਰੋਨਾ ਦੀ ਰੋਕਥਾਮ ਲਈ ਜਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ: ਪੁਲਿਸ ਕਮਿਸ਼ਨਰ - instructions issued for the prevention of coron
ਲੁਧਿਆਣਾ: ਪੰਜਾਬ ਦੇ ਵਿੱਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਨੇ ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਇਹ ਸਾਫ਼ ਕਰ ਦਿੱਤਾ ਹੈ ਕਿ ਹੁਣ ਕਿਸੇ ਵੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਗਰਵਾਲ ਨੇ ਕਿਹਾ ਹੈ ਕਿ ਸਿਰਫ ਵਿਆਹ ਦੇ ਇੱਕ ਪ੍ਰੋਗਰਾਮ ਲਈ ਹੀ 30 ਲੋਕਾਂ ਦੇ ਇਕੱਠ ਦੀ ਇਜਾਜ਼ਤ ਹੈ। ਇਸ ਤੋਂ ਇਲਾਵਾ ਜੇਕਰ ਕੋਈ ਮੌਤ ਨਾਲ ਹੋ ਜਾਂਦੀ ਹੈ ਤਾਂ ਭੋਗ ਲਈ 20 ਲੋਕ ਇਕੱਠੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਰੋਕਥਾਮ ਲਈ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।