ਬਲਤੇਜ ਸਿੰਘ ਨੇ ਬਾਗ਼ੀ ਵਿਧਾਇਕਾਂ ਖ਼ਿਲਾਫ਼ ਵਿਧਾਨ ਸਭਾ ਸਪੀਕਰ ਨੂੰ ਭੇਜਿਆ ਨੋਟਿਸ - chandigarh
ਐਡਵੋਕੇਟ ਬਲਤੇਜ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ 4 ਬਾਗ਼ੀ ਵਿਧਾਇਕਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ, ਪੰਜਾਬ ਦੇ ਗਵਰਨਰ ਵੀ ਪੀ ਸਿੰਘ ਬਦਨੌਰ, ਸੂਬੇ ਦੇ ਪ੍ਰਿੰਸੀਪਲ ਸੈਕਰੇਟਰੀ ਤੇ ਰਾਸ਼ਟਰਪਤੀ ਨੂੰ ਲੀਗਲ ਨੋਟਿਸ ਭੇਜਿਆ ਹੈ। ਇਸ ਨੋਟਿਸ ਵਿੱਚ ਬਲਤੇਜ ਸਿੰਘ ਨੇ ਕਿਹਾ ਕਿ ਵਿਧਾਇਕ ਬਲਦੇਵ ਸਿੰਘ, ਸੁਖਪਾਲ ਸਿੰਘ ਖਹਿਰਾ, ਨਾਜਰ ਸਿੰਘ ਮਾਨਸ਼ਾਹੀਆ ਅਤੇ ਰੋਪੜ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਦਲ ਬਦਲਾਉ ਕਾਨੂੰਨ ਦੇ ਤਹਿਤ ਵਿਧਾਇਕ ਵਜੋਂ ਮਿਲਦੀਆਂ ਸਹੂਲਤਾਂ ਅਤੇ ਭੱਤੇ ਬੰਦ ਕੀਤੇ ਜਾਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਧਿਆਕਾ ਨੂੰ ਆਪਣੀ ਡਿਊਟੀ ਸਮਝਦੇ ਹੋਏ ਸਪੀਕਰ ਰਾਣਾ ਕੇਪੀ ਕੋਲ ਨੰਗੇ ਪੈਰ ਜਾ ਕੇ ਮੁਆਫ਼ੀ ਮੰਗਣੀ ਚਾਹੀਦੀ ਹੈ।