ਮਾਮੂਲੀ ਤਕਰਾਰ ਨੂੰ ਲੈ ਕੇ ਇੱਕ ਧਿਰ ਨੇ ਕੀਤੇ ਹਵਾਈ ਫਾਇਰ - one party
ਅਜਨਾਲਾ: ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ ਤੇ ਰਾਧਾ ਸੁਆਮੀ ਸਤਸੰਗ ਭਵਨ ਦੇ ਸਾਹਮਣੇ ਦੇਰ ਸ਼ਾਮ 2 ਧਿਰਾਂ ਵਿਚਾਲੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਇੱਕ ਵਿਅਕਤੀ ਵੱਲੋਂ ਹਵਾਈ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ। ਪੀੜਤ ਭੂਸ਼ਣ ਕੁਮਾਰ ਨੇ ਦੱਸਿਆ ਕਿ ਰਣਜੀਤ ਸਿੰਘ ਤੇ ਉਸਦਾ ਪਿਤਾ ਅਵਤਾਰ ਸਿੰਘ ਵਾਸੀ ਵਾਰਡ ਨੰਬਰ 1 ਪਿਛਲੇ ਡੇਢ ਸਾਲ ਤੋਂ ਸਾਨੂੰ ਕਾਫੀ ਤੰਗ ਪ੍ਰੇਸ਼ਾਨ ਕਰਦੇ ਆ ਰਹੇ ਹਨ। ਉਹਨਾਂ ਨੇ ਕਿਹਾ ਕਿ ਹੁਣ ਵੀ ਇਨ੍ਹਾਂ ਦੀ ਪੱਥਰ ਵਾਲੀ ਗੱਡੀ ਆਈ ਸੀ ਤੇ ਅਸੀਂ ਇਨ੍ਹਾਂ ਨੂੰ ਕਿਹਾ ਕਿ ਸਾਡੇ ਘਰ ਅੱਗੇ ਗੱਡੀ ਨਾ ਲਗਾਓ ਜਿਸ ਤੋਂ ਬਾਅਦ ਇਨ੍ਹਾਂ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਤੇ ਹਵਾਈ ਫਾਇਰ ਕਰ ਸਾਨੂੰ ਮਾਰਨ ਦੀ ਧਮਕੀ ਦਿੱਤੀ।