ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਅਕਾਲੀ ਆਗੂ ਨੇ ਕਿਹਾ,ਸੁਣੋ - Listen to the leaders after the announcement of the election dates
ਚੰਡੀਗੜ੍ਹ: ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ 7 ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਇਸ ਦੀ ਸ਼ੁਰੂਆਤ 10 ਫਰਵਰੀ ਨੂੰ ਉੱਤਰ ਪ੍ਰਦੇਸ਼ ਤੋਂ ਹੋਵੇਗੀ। ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਇਲੈਕਸ਼ਨ ਕਮਿਸ਼ਨ ਨੇ ਕਿਹਾ ਕਿ ਕੋਵਿਡ ਪ੍ਰੋਟੋਕੋਲ ਤਹਿਤ ਚੋਣਾਂ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਕੋਵਿਡ ਸੇਫ ਇਲੈਕਸ਼ਨ ਹੋਣਗੀਆਂ। ਉਨ੍ਹਾਂ ਕਿਹਾ ਕਿ ਚੋਣਾਂ ਦੀਆਂ ਤਿਆਰੀਆਂ ਦੀ ਸੰਖਿਆ ਕੀਤੀ ਗਈ ਹੈ। ਜਿਸ ਤੋਂ ਬਾਅਦ ਪਾਰਟੀਆਂ ਦੇ ਰਿਏਕਸ਼ਨ ਆਉਣੇ ਸ਼ੁਰੂ ਹੋ ਗਏ ਹਨ। ਇਸੇ ਬਾਰੇ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਕਿਹਾ ਕਿ ਮੈਨੂੰ ਖ਼ੁਸ਼ੀ ਹੈ ਕਿ ਚੋਣ ਕਮਿਸ਼ਨ ਦਾ ਐਲਾਨ ਕਰ ਦਿੱਤਾ ਹੈ। ਜਿਸ ਵਿੱਚ ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਜਿਸਦਾ ਉਨ੍ਹਾਂ ਨੇ ਧੰਨਵਾਦ ਕੀਤਾ।