ਕੋਵਿਡ-19: ਸਰਕਾਰ ਦੇ ਨੋਟੀਫਿਕੇਸ਼ਨ ਤੋਂ ਬਾਅਦ ਵੀ ਸੰਗਰੂਰ 'ਚ ਮਾਲ ਖੁੱਲੇ - ਕੋਵਿਡ-19
ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ ਕਰਦੇ ਹੋਏ ਸਾਰੀਆਂ ਜਨਤਕ ਥਾਵਾਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ, ਉੱਥੇ ਹੀ ਜ਼ਿਲ੍ਹਾ ਸੰਗਰੂਰ ਦੇ ਕਈ ਮਾਲ ਇਸ ਆਦੇਸ਼ ਦੀ ਉਲੰਘਣਾ ਕਰਦੇ ਨਜ਼ਰ ਆਏ। ਦਰਅਸਲ ਸੰਗਰੂਰ ਵਿੱਚ ਕਈ ਨਿੱਜੀ ਮਾਲ ਖੁੱਲੇ ਹੋਏ ਨਜ਼ਰ ਆਏ। ਜਦ ਇਸ ਸਬੰਧੀ ਜ਼ਿਲ੍ਹੇ ਦੇ ਡੀਸੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇੱਕ ਨੋਟੀਫਿਕੇਸ਼ਨ ਰਾਹੀ ਸਾਰੇ ਮਾਲ ਨੂੰ ਬੰਦ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਸ ਆਦੇਸ਼ ਦੀ ਉਲੰਘਣਾ ਕੀਤੀ ਉਸ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।