Agricultural Law: 4 ਜੂਨ ਨੂੰ ਦਿੱਲੀ ਲਈ ਰਵਾਨਾ ਹੋਵੇਗਾ ਕਿਸਾਨਾਂ ਦਾ ਜਥਾ
ਰੂਪਨਗਰ: ਖੇਤੀ ਕਾਨੂੰਨਾਂ (Agricultural law) ਨੂੰ ਰੱਦ ਕਰਾਉਣ ਵਾਸਤੇ 4 ਜੂਨ ਨੂੰ ਰੂਪਨਗਰ ਤੋਂ ਦਿੱਲੀ ਲਈ ਕਿਸਾਨਾਂ ਦਾ ਜਥਾ ਰਵਾਨਾ ਹੋਵੇਗਾ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਪਰਮਿੰਦਰ ਸਿੰਘ ਅਲੀਪੁਰ ਨੇ ਕਿਹਾ ਕਿ ਕਿਸਾਨ ਆਗੂਆਂ ਨਾਲ ਇਸ ਸਬੰਧੀ ਇੱਕ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਇਹ ਫ਼ੈਸਲਾ ਕੀਤਾ ਗਿਆ ਹੈ ਕਿ 4 ਜੂਨ ਨੂੰ ਰੂਪਨਗਰ ਦੇ ਸੋਲਖੀਆਂ ਟੋਲ ਪਲਾਜ਼ਾ ਤੋਂ ਕਿਸਾਨਾਂ ਦਾ ਇੱਕ ਜੱਥਾ ਦਿੱਲੀ ਵਾਸਤੇ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ 6 ਮਹੀਨਿਆਂ ਤੋਂ ਸਾਡੇ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਖੇਤੀ ਕਾਨੂੰਨਾਂ (Agricultural law) ਨੂੰ ਰੱਦ ਕਰਾਉਣ ਵਾਸਤੇ ਸੰਘਰਸ਼ ਕਰ ਰਹੇ ਹਨ ਤੇ ਇਸ ਸੰਘਰਸ਼ ਦੇ ਵਿੱਚ ਹਿੱਸਾ ਪਾਉਣ ਵਾਸਤੇ ਰੂਪਨਗਰ ਤੋਂ ਕਿਸਾਨਾਂ ਤੇ ਕਿਸਾਨ ਹਮਾਇਤੀ ਲੋਕਾਂ ਦਾ ਜਥਾ ਦਿੱਲੀ ਨੂੰ ਰਵਾਨਾ ਹੋਵੇਗਾ।ਰੂਪਨਗਰ: ਖੇਤੀ ਕਾਨੂੰਨਾਂ (Agricultural law) ਨੂੰ ਰੱਦ ਕਰਾਉਣ ਵਾਸਤੇ 4 ਜੂਨ ਨੂੰ ਰੂਪਨਗਰ ਤੋਂ ਦਿੱਲੀ ਲਈ ਕਿਸਾਨਾਂ ਦਾ ਜਥਾ ਰਵਾਨਾ ਹੋਵੇਗਾ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਪਰਮਿੰਦਰ ਸਿੰਘ ਅਲੀਪੁਰ ਨੇ ਕਿਹਾ ਕਿ ਕਿਸਾਨ ਆਗੂਆਂ ਨਾਲ ਇਸ ਸਬੰਧੀ ਇੱਕ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਇਹ ਫ਼ੈਸਲਾ ਕੀਤਾ ਗਿਆ ਹੈ ਕਿ 4 ਜੂਨ ਨੂੰ ਰੂਪਨਗਰ ਦੇ ਸੋਲਖੀਆਂ ਟੋਲ ਪਲਾਜ਼ਾ (Toll plaza) ਤੋਂ ਕਿਸਾਨਾਂ ਦਾ ਇੱਕ ਜੱਥਾ ਦਿੱਲੀ ਵਾਸਤੇ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ 6 ਮਹੀਨਿਆਂ ਤੋਂ ਸਾਡੇ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਖੇਤੀ ਕਾਨੂੰਨਾਂ (Agricultural law) ਨੂੰ ਰੱਦ ਕਰਾਉਣ ਵਾਸਤੇ ਸੰਘਰਸ਼ ਕਰ ਰਹੇ ਹਨ ਤੇ ਇਸ ਸੰਘਰਸ਼ ਦੇ ਵਿੱਚ ਹਿੱਸਾ ਪਾਉਣ ਵਾਸਤੇ ਰੂਪਨਗਰ ਤੋਂ ਕਿਸਾਨਾਂ ਤੇ ਕਿਸਾਨ ਹਮਾਇਤੀ ਲੋਕਾਂ ਦਾ ਜਥਾ ਦਿੱਲੀ ਨੂੰ ਰਵਾਨਾ ਹੋਵੇਗਾ।