ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਇਕਜੁੱਟ ਹੋਣ ਦੀ ਅਪੀਲ - 550 ਵਾਂ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਜਿੱਥੇ ਵੱਡੇ ਪੱਧਰ 'ਤੇ ਮਨਾਉਣ ਲਈ ਲਗਾਤਾਰ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਨੇ ਸਭ ਨੂੰ ਇਕੱਠੇ ਹੋ ਕੇ ਪ੍ਰਕਾਸ਼ ਪੁਰਬ ਮਨਾਉਣ ਦੀ ਅਪੀਲ ਕੀਤੀ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਕਜੁੱਟ ਹੋ ਕੇ ਧਰਮ ਅਤੇ ਕੌਮ ਦੇ ਭਲੇ ਲਈ ਕਦਮ ਚੁੱਕਣੇ ਚਾਹੀਦੇ ਹਨ।