ਅਕਾਲ ਤਖ਼ਤ ਨੇ ਲਾਪਤਾ 267 ਸਰੂਪਾਂ ਨਾਲ ਸਬੰਧਤ ਰਿਕਾਡਰ ਨੂੰ ਕੀਤਾ ਸੀਲ - ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਮੇਟੀ ਤੋਂ ਬਾਹਰੋਂ ਜਾਂਚ ਕਰਵਾਉਣ ਦਾ ਫੈਸਲਾ ਲਿਆ ਹੈ। ਇਸ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਰਿਕਾਡਰ ਨੂੰ ਸੀਲ ਕਰਵਾ ਦਿੱਤਾ ਹੈ। ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਕੱਤਰ ਜਸਪਾਲ ਸਿੰਘ ਤੇ ਗ੍ਰੰਥੀ ਗਿਆਨੀ ਮਲਕੀਤ ਨੇ ਸ਼੍ਰੋਮਣੀ ਕਮੇਟੀ ਦੇ ਮਾਲਜ਼ਮਾਂ ਤੋਂ ਸਾਰਾ ਰਿਕਾਰਡ ਲੈ ਕੇ ਇੱਕ ਵਿਸ਼ੇਸ਼ ਅਲਮਾਰੀ ਵਿੱਚ ਸੀਲ ਕਰ ਦਿੱਤਾ ਹੈ।