ਅਕਾਲੀ ਦਲ ਨੇ ਲਾਏ ਕਾਂਗਰਸ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ - ਗਗਨ ਗੈਸਟ੍ਰੋ ਹਸਪਤਾਲ
ਬਠਿੰਡਾ: ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਦੀ ਅਗਵਾਈ ਵਿੱਚ ਸਰਕਾਰੀ ਸੁਵਿਧਾਵਾਂ ਦੇ ਫਾਰਮ ਭਰਨ ਦੇ ਦੋਸ਼ ਲਾਏ। ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਦੇ ਸਪੁੱਤਰ ਅਤੇ ਯੂਥ ਆਗੂ ਦਿਨ ਸਿੰਗਲਾ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਹੈ। ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਗਨ ਗੈਸਟ੍ਰੋ ਹਸਪਤਾਲ ਵਿਚ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਵੱਲੋਂ ਗ਼ਰੀਬ ਬਸਤੀਆਂ ਦੇ ਲੋਕਾਂ ਨੂੰ ਇਕੱਠ ਕਰਕੇ ਸਰਕਾਰੀ ਸੁਵਿਧਾਵਾਂ ਸਬੰਧੀ ਫਾਰਮ ਭਰੇ ਜਾ ਰਹੇ ਹਨ, ਜਦੋਂ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਚੈੱਕ ਕੀਤਾ ਤਾਂ ਵੱਡੀ ਗਿਣਤੀ ਵਿੱਚ ਆਟੋ ਤੇ ਗ਼ਰੀਬ ਬਸਤੀਆਂ ਵਿੱਚੋਂ ਲੋਕਾਂ ਨੂੰ ਲਿਆ ਜਾ ਰਿਹਾ ਸੀ ਅਤੇ ਬੇਸਮੈਂਟ ਵਿਚ ਫਾਰਮ ਭਰੇ ਜਾ ਰਹੇ ਸਨ ਅਤੇ ਮੌਕੇ 'ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਮੌਜੂਦ ਸੀ, ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਉਨ੍ਹਾਂ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਗਈ ਹੈ।