ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਪੇਪਰ ਕਰਵਾਏ ਦਾਖਲ - ਸੂਬੇ ਚ ਸਿਆਸੀ ਅਖਾੜਾ
ਤਰਨਤਾਰਨ: ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਸੂਬੇ ਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਨਾਲ ਭਖ ਚੁੱਕਿਆ ਹੈ। ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੀ ਆਪਣੀ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ੍ਰੀ ਖਡੂਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਆਪਣੇ ਸਮਰਥਕਾਂ ਸਣੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਤਹਿਸੀਲ ਖਡੂਰ ਸਾਹਿਬ ਵਿਖੇ ਜਾ ਕੇ ਆਪਣੀ ਨਾਮਜ਼ਦਗੀ ਭਰੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਸੂਬੇ ਅੰਦਰ ਨਸ਼ਾ ਅਤੇ ਬੇਰੁਜ਼ਗਾਰੀ ਨੂੰ ਖਤਮ ਕੀਤਾ ਜਾਵੇਗਾ ਅਤੇ ਕਿਸਾਨਾਂ ਮਜ਼ਦੂਰਾਂ ਦੇ ਮਸਲੇ ਜੋ ਕਾਂਗਰਸ ਸਰਕਾਰ ਵੱਲੋਂ ਹੱਲ ਨਹੀਂ ਕੀਤੇ ਗਏ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।