ਮਦਨ ਮੋਹਨ ਮਿੱਤਲ ਆਪਣੇ ਦਿਮਾਗ ਦਾ ਇਲਾਜ ਕਰਾਵੇ: ਗੋਗੀ - ਗੁਰਿੰਦਰ ਸਿੰਘ ਗੋਗੀ
ਰੋਪੜ: ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਟੁੱਟਣ ਤੋਂ ਇਨ੍ਹਾਂ ਦੋਵੇਂ ਪਾਰਟੀਆਂ ਦੇ ਆਗੂ ਆਹਮੋ ਸਾਹਮਣੇ ਹੁੰਦੇ ਦਿਖਾਈ ਦੇ ਰਹੇ ਹਨ। ਅਕਾਲੀ ਦਲ ਦੇ ਮੀਤ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਭਾਜਪਾ ਦੇ ਮਦਨ ਮੋਹਨ ਮਿੱਤਲ ਨੂੰ ਘੇਰਦਿਆਂ ਕਿਹਾ ਕਿ ਮੋਹਨ ਮਿੱਤਲ ਦਾ ਮਾਨਸਿਕ ਸੰਤੁਲਨ ਵਿਗੜ ਗਿਆ ਹੈ, ਉਸ ਨੂੰ ਆਪਣਾ ਦਿਮਾਗੀ ਇਲਾਜ ਕਰਵਾਉਣਾ ਚਾਹੀਦਾ ਹੈ।