ਹੁਸ਼ਿਆਰਪੁਰ: ਖੇਤੀ ਕਾਨੂੰਨਾਂ ਖਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ - ਕੇਂਦਰ ਸਰਕਾਰ
ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੀ ਮਾਹਲਪੁਰ ਇਕਾਈ ਵੱਲੋਂ ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰੋਸ ਰੈਲੀ ਕੱਢੀ ਗਈ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਤੇ ਵਰ੍ਹਦਿਆਂ ਹੋਇਆ ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਕਿਸਾਨ ਦੇ ਹੱਕ 'ਚ ਰਿਹਾ ਹੈ, ਤੇ ਹਮੇਸ਼ਾਂ ਹੀ ਕਿਸਾਨਾਂ ਦੇ ਹੱਕ ਦੀ ਆਵਾਜ਼ ਅਕਾਲੀ ਦਲ ਵੱਲੋਂ ਬੁਲੰਦ ਕੀਤੀ ਜਾਂਦੀ ਰਹੀ ਹੈ, ਜਿਸ ਦੀ ਤਾਜ਼ਾ ਉਦਾਹਰਣ ਹਰਸਿਮਰਤ ਕੌਰ ਬਾਦਲ ਵੱਲੋਂ ਮੋਦੀ ਕੈਬਨਿਟ 'ਚੋਂ ਅਸਤੀਫਾ ਦੇ ਦਿੱਤਾ ਤੇ ਇਸ ਦੇ ਨਾਲ ਹੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਗਠਜੋੜ ਵੀ ਤੋੜਿਆ ਗਿਆ ਸੀ।