ਮਜੀਠੀਆ ਦੇ ਖਿਲਾਫ਼ ਪਰਚੇ ਤਹਿਤ ਐੱਸਐੱਸਪੀ ਦਫ਼ਤਰਾਂ ਅੱਗੇ ਅਕਾਲੀ ਦਲ ਨੇ ਲਾਏ ਧਰਨੇ - ਅਕਾਲੀ ਦਲ ਨੇ ਲਾਏ ਧਰਨੇ
ਸ੍ਰੀ ਮੁਕਤਸਰ ਸਾਹਿਬ: ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦੇ ਖਿਲਾਫ਼ ਮਾਮਲਾ ਦਰਜ ਦੇ ਵਿਰੋਧ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅੱਗੇ ਧਰਨੇ ਦਿੱਤੇ। ਇਸ ਦੇ ਚਲਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਜ਼ਿਲ੍ਹਾ ਪ੍ਰਧਾਨ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਦੀ ਅਗਵਾਈ ਵਿਚ ਐੱਸ.ਐੱਸ.ਪੀ ਦਫ਼ਤਰ ਦਾ ਘਿਰਾਓ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਕੀਤੇ ਪਰਚੇ ਦਰਜ ਨੂੰ ਝੂਠਾ ਕਰਾਰ ਦੱਸਦੇ ਹੋਏ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਰਕਰਾਂ ਵੱਲੋਂ ਪੂਰੇ ਪੰਜਾਬ ਦੇ ਜ਼ਿਲ੍ਹਾ ਲੈਵਲ ਐੱਸਐੱਸਪੀ ਦਫ਼ਤਰਾਂ ਅੱਗੇ ਧਰਨੇ ਦਿੱਤੇ ਗਏ।