ਮਜੀਠੀਆ ਦੇ ਖ਼ਿਲਾਫ਼ ਹੋਏ ਮੁਕੱਦਮੇ ਨੂੰ ਲੈ ਕੇ ਅਕਾਲੀ ਦਲ ਕਰੇਗੀ ਧਰਨਾ ਪ੍ਰਦਰਸ਼ਨ - ਮਜੀਠੀਆ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ: ਬਿਕਰਮਜੀਤ ਸਿੰਘ ਮਜੀਠੀਆ 'ਤੇ ਹੋਏ ਮੁਕੱਦਮੇ ਦੇ ਖ਼ਿਲਾਫ਼ ਅਕਾਲੀ ਦਲ ਅੱਜ ਸ਼ੁੱਕਰਵਾਰ ਨੂੰ ਐਸ.ਐਸ.ਪੀ ਦਫ਼ਤਰ ਅੱਗੇ ਧਰਨਾ ਲਾਏਗਾ। ਅਕਾਲੀ ਦਲ ਨੇ ਬਿਕਰਮਜੀਤ ਸਿੰਘ ਮਜੀਠੀਆ ਦੇ ਖਿਲਾਫ਼ ਦਰਜ ਕੀਤੇ ਗਏ ਮਾਮਲੇ ਨੂੰ ਲੈ ਕੇ ਪੰਜਾਬ ਭਰ ਵਿੱਚ ਜਿਲ੍ਹਾ ਪੱਧਰ 'ਤੇ ਐਸ.ਐਸ.ਪੀ ਦਫ਼ਤਰ ਦੇ ਅੱਗੇ 2 ਘੰਟੇ ਲਈ ਰੋਸ ਪ੍ਰਦਰਸ਼ਨ ਕਰਨ ਦਾ ਨਿਰਣਾ ਲਿਆ। ਇਸ ਸੰਬੰਧੀ ਜ਼ਿਲ੍ਹਾ ਫਾਜ਼ਿਲਕਾ ਵਿੱਚ ਸੁਖਬੀਰ ਸਿੰਘ ਬਾਦਲ ਦੇ ਓ ਐਸ ਡੀ ਰਹਿ ਚੁੱਕੇ ਸਤਿੰਦਰਜੀਤ ਸਿੰਘ ਮੰਟਾ ਦੀ ਅਗਵਾਈ ਵਿਚ ਜ਼ਿਲ੍ਹਾ ਆਗੂਆਂ ਨੇ ਹਿੱਸਾ ਲੈਣਾ ਹੈ। ਸ਼ੁੱਕਰਵਾਰ 12 ਵਜੇ ਤੋਂ 2 ਵਜੇ ਤੱਕ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਅਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।