ਅਕਾਲੀਆ ਨੇ ਖੋਲ੍ਹਿਆ ਕਾਂਗਰਸ ਸਰਕਾਰ ਖਿਲਾਫ਼ ਮੋਰਚਾ - ਅਕਾਲੀਆ ਨੇ ਖੋਲਿਆ ਕਾਂਗਰਸ ਸਰਕਾਰ ਖਿਲਾਫ਼ ਮੋਰਚਾ
ਅੰਮ੍ਰਿਤਸਰ: ਸਥਾਨਕ ਸ਼ਹਿਰ ਮਾਨਾਵਾਲਾ ਵਿਖੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ ਸਰਕਾਰ ਨੇ ਸ਼ਗਨ ਸਕੀਮ ਅਤੇ ਬਾਕੀ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਸੀ, ਪਰ ਕੈਪਟਨ ਸਰਕਾਰ ਨੇ ਬੰਦ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਗਰੀਬਾਂ ਦੇ ਨੀਲੇ ਕਾਰਡ ਵੀ ਕੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਜਿਸ ਕਰਕੇ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।