ਅਕਾਲੀ ਵਰਕਰਾਂ ਨੇ ‘ਆਪ’ ਨੂੰ ਦਿੱਤੀ ਚਿਤਾਵਨੀ ! - ਕੋਰੋਨਾ ਪਾਜ਼ੀਟਿਵ ਬਾਰੇ
ਫਿਰੋਜ਼ਪੁਰ: ਬੀਤੇ ਦਿਨ ਬਾਘਾਪੁਰਾਣਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਇੱਕ ਰੈਲੀ ਕੀਤੀ ਗਈ ਸੀ, ਜਿਸ ਵਿੱਚ ਸਟੇਜ ਤੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਆਪ ਵਿਧਾਇਕ ਮਾਸਟਰ ਬਲਦੇਵ ਸਿੰਘ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕੋਰੋਨਾ ਪੌਜ਼ੀਟਿਵ ਬਾਰੇ ਟਿੱਪਣੀ ਕੀਤੀ ਗਈ ਸੀ। ਇਸ ਵਿੱਚ ਉਨ੍ਹਾਂ ਰੈਲੀ ਵਿੱਚ ਬੈਠੇ ਲੋਕਾਂ ਨੂੰ ਤਾੜੀਆਂ ਮਾਰਨ ਲਈ ਕਿਹਾ ਅਤੇ ਨਾਲ ਹੀ ਕਿਹਾ ਹੋ ਸਕਦਾ ਰੱਬ ਆਪਣੀ ਜਲਦੀ ਸੁਣ ਲਵੇ। ਮਾਸਟਰ ਬਲਦੇਵ ਸਿੰਘ ਦੇ ਇਸ ਵਿਵਾਦਤ ਬਿਆਨ ਨੇ ਇੱਕ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਇਸ ਦੀ ਹਰ ਪਾਸੇ ਨਿਖੇਧੀ ਕੀਤੀ ਜਾ ਰਹੀ ਹੈ ਤੇ ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਅੱਗੋਂ ਤੋਂ ਅਜਿਹੀ ਗਲਤੀ ਹੋਈ ਤਾਂ ਉਹ ਮੂੰਹ ਤੋੜਵਾ ਜਵਾਬ ਦੇਣਗੇ।