ਆਲ ਇੰਡੀਆ ਐਂਟੀ ਕੁਰੱਪਸ਼ਨ ਸੰਸਥਾ ਨੌਜਵਾਨਾਂ ਨੂੰ ਰੱਖ ਰਹੀ ਨਸ਼ਿਆਂ ਤੋਂ ਦੂਰ
ਪਠਾਨਕੋਟ: ਵੀਰਵਾਰ ਨੂੰ ਹਲਕਾ ਸੁਜਾਨਪੁਰ ਦੇ ਵਿੱਚ ਆਲ ਇੰਡੀਆ ਐਂਟੀ ਕੁਰੱਪਸ਼ਨ ਸੰਸਥਾ ਵੱਲੋਂ ਆਪਣੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਜਿਸ ਵਿੱਚ ਸੰਸਥਾ ਦਾ ਮੁੱਖ ਮੰਤਵ ਹੈ ਕਿ ਅੱਜ ਦੀ ਨੌਜਵਾਨ ਪੀੜੀ ਜੋ ਨਸ਼ੇ ਦੀ ਦਲਦਲ ਵਿੱਚ ਡੁੱਬਦੀ ਜਾ ਰਹੀ ਹੈ। ਉਨ੍ਹਾਂ ਨੂੰ ਇਸ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣਾ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਉਨ੍ਹਾਂ ਦੀ ਚੰਗੀ ਸਿਹਤ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ।