ਜੇ ਇਸ ਵਾਰ ਵੀ ਜਵਾਬ ਨਾ ਆਇਆ ਫ਼ੇਰ ਕਰਾਂਗਾ ਕੇਸ ਦਰਜ: ਅਮਨ ਅਰੋੜਾ - punjab news
ਜਨਵਰੀ 2019 ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ ਕਿ ਵਿਧਾਨ ਸਭਾ ਦਾ ਸੈਸ਼ਨ ਲਾਇਵ ਟੇਲੀਕਾਸਟ ਹੋਣਾ ਚਾਹੀਦਾ ਹੈ। ਹਾਈ ਕੋਰਟ ਨੇ ਇਸ ਦਾ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਸਪੀਕਰ ਨੂੰ ਇਹ ਚਿੱਠੀ ਭੇਜੋ ਅਤੇ ਉਨ੍ਹਾਂ ਕੋਲੋਂ ਜ਼ਵਾਬ ਮੰਗੋ। ਅਮਨ ਅਰੋੜਾ ਦਾ ਕਹਿਣਾ ਹੈ ਕਿ 11 ਮਹੀਨੇ ਹੋ ਗਏ ਅਜੇ ਤੱਕ ਕੋਈ ਜਵਾਬ ਨਹੀਂ ਆਇਆ ਹੈ ਜਿਸ ਕਾਰਨ ਉਹ ਰਾਣਾ ਕੇ.ਪੀ ਸਿੰਘ ਨੂੰ ਮੁੜ ਤੋਂ ਨੋਟਿਸ ਭੇਜ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਵਾਰ ਵੀ ਕੋਈ ਜਵਾਬ ਨਹੀਂ ਆਇਆ ਤਾਂ ਉਹ ਉਨ੍ਹਾਂ 'ਤੇ ਕੇਸ ਦਰਜ ਕਰਨਗੇ।