ਸ਼ਰਾਬ ਮਾਫ਼ੀਆ 'ਤੇ ਅਮਨ ਅਰੋੜਾ ਨੇ ਕੈਪਟਨ ਨੂੰ ਲਿਖੀ ਚਿੱਠੀ - Distillary Mafia
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਕੈਪਟਨ ਨੂੰ ਚਿੱਠੀ 'ਚ ਲਿਖਿਆ ਹੈ ਕਿ ਪਿਛਲੇ ਦਿਨੀਂ ਸ਼ਰਾਬ ਮਾਫ਼ੀਆਂ ਨੇ ਸਮੁੱਚੀ ਪੰਜਾਬ ਸਰਕਾਰ ਹਿਲਾ ਕੇ ਰੱਖ ਦਿੱਤੀ ਹੈ। ਅਮਨ ਅਰੋੜਾ ਨੇ ਕਿਹਾ ਕਿ ਸ਼ਰਾਬ ਦੇ ਕਾਰੋਬਾਰ ਦੇ ਗੋਰਖਧੰਧੇ ਰਾਹੀਂ ਪੰਜਾਬ ਦੇ ਮਾਲੀਏ ਨੂੰ ਆਮੂਮਨ 3 ਤਰੀਕੇ ਨਾਲ ਚੂਨਾ ਲਗਾਇਆ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸ਼ਰਾਬ ਦੇ ਇਸ ਕਾਲੇ ਕਾਰੋਬਾਰ 'ਤੇ ਨੱਥ ਪਾਉਣ।