ਅੰਮ੍ਰਿਤਸਰ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਭਾਜਪਾ ਨੇ ਕੀਤਾ ਰੋਸ ਪ੍ਰਦਰਸ਼ਨ - punjab scam
ਅੰਮ੍ਰਿਤਸਰ: ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਹੋਏ ਘਪਲੇ ਨੂੰ ਲੈ ਕੇ ਅੰਮ੍ਰਿਤਸਰ ਦੇ ਹਾਥੀ ਗੇਟ ਵਿਖੇ ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚੇ ਦੇ ਵਰਕਰਾਂ ਵੱਲੋਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਭਾਜਪਾ ਆਗੂਆਂ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਦਿਆ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਧਰਮਸੋਤ ਨੇ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਹੈ। ਇਸ ਦੇ ਨਾਲ ਹੀ ਭਾਜਪਾ ਆਗੂਆਂ ਨੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਅਤੇ ਘੁਟਾਲੇ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ।