ਅੰਮ੍ਰਿਤਸਰ ਭਾਜਪਾ ਯੁਵਾ ਮੋਰਚਾ ਵੱਲੋਂ ਮਨਾਇਆ ਗਿਆ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਹਾੜਾ - Former Prime Minister Atal Bihari Vajpayee
ਅੰਮ੍ਰਿਤਸਰ: ਭਾਜਪਾ ਯੁਵਾ ਮੋਰਚਾ ਵੱਲੋ ਭਾਰਤ ਰਤਨ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤਸਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜੇਸ਼ ਹਨੀ ਅਤੇ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਗੌਤਮ ਅਰੋੜਾ ਦੇ ਵੱਲੋਂ ਇਸ ਦਿਨ ਨੂੰ ਸਫਾਈ ਅਭਿਆਨ ਦੇ ਤੌਰ 'ਤੇ ਮਣਾਉਂਦਿਆ ਭਾਜਪਾ ਦੀ ਸਮੂਚੀ ਟੀਮ ਵੱਲੋਂ ਖੁਦ ਸਫ਼ਾਈ ਕੀਤੀ ਗਈ। ਕਿਸਾਨਾਂ ਦੇ ਸੰਘਰਸ਼ ਸੰਬਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਹਮੇਸ਼ਾ ਹੀ ਕਿਸਾਨ ਹਿਤੈਸ਼ੀ ਰਹੀ ਹੈ ਅਤੇ ਇਹ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੇ ਹਿਤਾਂ ਵਾਸਤੇ ਹਨ, ਪਰ ਵਿਰੋਧੀ ਧਿਰ ਕਿਸਾਨਾਂ ਨੂੰ ਗੱਲਤ ਰਾਹੇ ਪਾ ਰਿਹਾ ਹੈ। ਦੇਸ਼ ਦੇ ਕਿਸਾਨ ਨੂੰ ਚਾਹੀਦਾ ਹੈ ਕਿ ਉਹ ਕਿਸੇ ਵੀ ਰਾਜਨੀਤਕ ਪਾਰਟੀ ਦੇ ਬਹਿਕਾਵੇ ਵਿੱਚ ਨਾ ਆਵੇ।