ਕੈਬਿਨੇਟ ਮੰਤਰੀ ਓਪੀ ਸੋਨੀ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ - cm caiptan amrider
ਅੰਮ੍ਰਿਤਸਰ: ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਬਾਰੇ ਗੱਲ ਕਰਦੇ ਹੋਏ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਸੂਬਾ ਸਰਕਾਰ ਇਸ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕਰ ਰਹੀ ਹੈ। ਇਸ ਦੇ ਨਾਲ ਹੀ ਸਾਰੀਆਂ ਮੈਡੀਕਲ ਸਹੂਲਤਾਂ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ।