ਅੰਮ੍ਰਿਤਸਰ ਦੇ ਡੀਸੀ ਦਫ਼ਤਰ 'ਚ ਕੋਰੋਨਾ ਦੇ ਸ਼ੱਕੀ ਮਰੀਜ਼ - ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ
ਅੰਮ੍ਰਿਤਸਰ: ਸ਼ਹਿਰ 'ਚ ਕੋਰੋਨਾ ਵਾਈਰਸ ਦਿਨੋਂ-ਦਿਨ ਆਪਣੇ ਪੈਰ ਪਸਾਰ ਰਿਹਾ ਹੈ। ਉੱਥੇ ਹੀ ਹੁਣ ਪੰਜਾਬ ਸਰਕਾਰ ਦੇ ਅਦਾਰਿਆਂ ਵਿੱਚ ਵੀ ਕੋਰੋਨਾ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਦੇ ਦਫਤਰ ਵਿੱਚ ਵੀ ਕੋਰੋਨਾ ਵਾਈਰਸ ਨੇ ਦਸਤਕ ਦੇ ਦਿੱਤੀ ਹੈ। ਉਨ੍ਹਾਂ ਦੇ ਪੀਏ ਸਣੇ ਦੋ ਮੁਲਾਜ਼ਮਾਂ ਦੇ ਸ਼ੱਕ ਦੇ ਆਧਾਰ 'ਤੇ ਕੋਰੋਨਾ ਦੇ ਸੈਂਪਲ ਲੈ ਕੇ ਸਿਵਲ ਹਸਪਤਾਲ ਵਿੱਚ ਭੇਜ ਦਿੱਤੇ ਗਏ ਹਨ। ਕੋਰੋਨਾ ਵਾਈਰਸ ਕਾਰਨ ਸ਼ਹਿਰ ਵਿੱਚ 58 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ।