ਅੰਮ੍ਰਿਤਸਰ: ਪਿੰਡ ਦੇਵੀਦਾਸਪੁਰਾ ਰੇਲਵੇ ਲਾਈਨ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਧਰਨਾ 20ਵੇਂ ਦਿਨ ਵੀ ਜਾਰੀ - ਅੰਮ੍ਰਿਤਸਰ ਕਿਸਾਨ ਧਰਨਾ
ਅੰਮ੍ਰਿਤਸਰ: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਦਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ 'ਤੇ ਪਿੰਡ ਦੇਵੀਦਾਸਪੁਰਾ ਵਿਖੇ ਚੱਲ ਰਿਹਾ ਪੱਕਾ ਮੋਰਚਾ ਅੱਜ 20 ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸਾਂਝਾ ਧਰਨਾ ਲਾਇਆ ਗਿਆ ਹੈ ਤੇ ਵੱਡੀ ਗਿਣਤੀ ਵਿੱਚ ਲੋਕ ਰੇਲਵੇ ਲਾਈਨ 'ਤੇ ਡਟੇ ਹੋਏ ਹਨ।