ਕਰਫਿਊ ਦੌਰਾਨ ਨਕਲੀ ਪਾਸ ਬਣਾਉਣ ਵਾਲੇ ਨੌਜਵਾਨ ਚੜ੍ਹੇ ਪੁਲਿਸ ਅੜਿੱਕੇ - amritsar news
ਅੰਮ੍ਰਿਤਸਰ: ਸਥਾਨਕ ਪੁਲਿਸ ਨੇ ਕਰਫਿਊ ਦੌਰਾਨ ਲੋਕਾਂ ਨੂੰ ਗੁੰਮਰਾਹ ਕਰਨ ਤੇ ਕਰਫਿਊ ਪਾਸ ਬਣਾਉਣ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਨੇ ਦੁਕਾਨ ਦੇ ਬਾਹਰ ਲਿਖਿਆ ਹੋਇਆ ਸੀ ਕਿ ਇਥੋਂ ਕਰਫਿਊ ਪਾਸ ਬਣਾਏ ਜਾਂਦੇ ਹਨ। ਦੱਸਣਯੋਗ ਹੈ ਕਿ ਪੁਲਿਸ ਨੇ ਕੇਸ ਦਰਜ ਕਰਕੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ 2 ਹੋਰ ਨੌਜਵਾਨਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ।