ਅੰਮ੍ਰਿਤਸਰ ਪੁਲਿਸ ਨੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਵੱਖ-ਵੱਖ ਥਾਈਂ ਕੀਤੀ ਚੈਕਿੰਗ - ਆਜ਼ਾਦੀ ਦਿਹਾੜਾ
ਅੰਮ੍ਰਿਤਸਰ: ਦੇਸ਼ ਭਰ ਦੇ ਅੰਦਰ 15 ਅਗਸਤ ਨੂੰ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸੇ ਨੂੰ ਲੈ ਕੇ ਪੂਰੇ ਦੇਸ਼ ਦੇ ਅੰਦਰ ਸੁਰੱਖਿਆ ਦੇ ਇੰਤਜ਼ਾਮ ਪੂਰੇ ਕਰਨ ਦੇ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਦੇ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ। ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆ ਅੰਮ੍ਰਿਤਸਰ ਪੁਲਿਸ ਵੱਲੋਂ ਬੱਸ ਸਟੈਡ, ਰੇਲਵੇ ਸਟੇਸ਼ਨ, ਹੋਟਲ ਅਤੇ ਢਾਬਿਆਂ 'ਤੇ ਚੈਕਿੰਗ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਬੱਸ ਸਟੈਡ, ਹੋਟਲਾਂ, ਰੇਲਵੇ ਸਟੇਸ਼ਨ 'ਤੇ ਗੱਡੀਆਂ ਦੀ ਤਲਾਸ਼ੀ ਲਈ ਗਈ। ਇਸ ਦੇ ਨਾਲ ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੇ 6 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ।