ਕੋਵਿਡ: ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਹੋਈ ਅੰਮ੍ਰਿਤਸਰ ਪੁਲਿਸ - amritsar covid
ਅੰਮ੍ਰਿਤਸਰ: ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦਨਜ਼ਰ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕਰਦਿਆ ਸ਼ਹਿਰਾਂ ਵਿੱਚ 50 ਫੀਸਦੀ ਹੀ ਦੁਕਾਨਾਂ ਖੋਲ੍ਹਣ ਦੇ ਹੁਕਮ ਦਿੱਤੇ ਸਨ। ਇਸੇ ਤਹਿਤ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਬੁੱਧਵਾਰ ਨੂੰ ਅੰਮ੍ਰਿਤਸਰ ਪੁਲਿਸ ਨੇ ਇਥੋਂ ਦੀ ਮਸ਼ਹੂਰ ਆਈ.ਡੀ.ਐਚ. ਮਾਰਕੀਟ 'ਚ ਥਾਪਾ ਮਾਰਿਆ। ਇਸ ਦੌਰਾਨ ਪੁਲਿਸ ਨੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਨੂੰ ਸਖਤ ਨੋਟਿਸ ਦਿੰਦਿਆ ਦੁਕਾਨਾਂ ਬੰਦ ਕਰਵਾਇਆ ।